Donation

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪ ਸਭ ਸੰਗਤਾਂ ਦੇ ਸਹਿਯੋਗ ਨਾਲ ਮੌਜੂਦਾ ਸਮੇਂ ਵਿੱਚ ਅਨੇਕਾਂ ਮਹਾਨ ਸੇਵਾਵਾਂ ਚੱਲ ਰਹੀਆਂ ਹਨ ਜਿਨ੍ਹਾਂ ਵਿਚੋਂ ਪ੍ਰਮੁੱਖ ਇਸ ਪ੍ਰਕਾਰ ਹਨ :

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਸੰਗਤਾਂ ਅਤੇ ਲੋੜਵੰਦਾਂ ਦੀ ਸੇਵਾ ਹਿੱਤ ਲੰਗਰ ਦੀਆਂ ਵੱਡੀਆਂ ਸੇਵਾਵਾਂ ਚਲ ਰਹੀਆਂ ਹਨ। ਜਿਸ ਰਾਹੀਂ ਰੋਜ਼ਾਨਾ ਲੱਖਾਂ ਪ੍ਰਾਣੀ ਲੰਗਰ ਛੱਕਦੇ ਹਨ। ਆਪ ਸਭ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਇਸ ਸੇਵਾ ਲਈ ਦਸਵੰਧ ਦੇ ਕੇ ਆਪਣੀ ਕਿਰਤ ਕਮਾਈ ਨੂੰ ਸਫਲਾ ਬਣਾਓ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਅਤੇ ਸੰਗਤਾਂ ਦੇ ਵੱਡਮੁੱਲੇ ਸਹਿਯੋਗ ਨਾਲ ਗੁਰਦੁਆਰਾ ਸ਼੍ਰੀ ਬਾਲਾ ਸਾਹਿਬ ਵਿਖੇ ਨਿਰੰਤਰ ਚੱਲ ਰਹੇ ਫ਼੍ਰੀ ਡਾਇਲਸਿਸ ਸੈਂਟਰ ਵਿੱਚ ਅਨੇਕਾਂ ਹੀ ਜ਼ਰੂਰਤਮੰਦ ਮਰੀਜਾਂ ਦੇ ਡਾਇਲਸਿਸ ਦੀ ਫ੍ਰੀ ਸੇਵਾ ਵੱਡੇ ਪੱਧਰ ਉੱਤੇ ਕੀਤੀ ਜਾ ਰਹੀ ਹੈ। ਆਪ ਸਭ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਇਸ ਸੇਵਾ ਲਈ ਦਸਵੰਧ ਦੇ ਕੇ ਆਪਣੀ ਕਿਰਤ ਕਮਾਈ ਨੂੰ ਸਫਲਾ ਬਣਾਓ।
ਅਜੋਕੇ ਸਮੇਂ ਵਿੱਚ ਜਿੱਥੇ MRI ਅਤੇ CT scan ਕਰਾਉਣ ਲਈ ਹਜ਼ਾਰਾਂ ਰੁਪਏ ਦਾ ਖਰਚ ਆ ਜਾਂਦੈ ਉੱਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਏ diagnostics center ਵਿੱਚ ਇਹ ਟੈਸਟ ਆਰਥਿਕ ਪੱਖੋਂ ਕਮਜ਼ੋਰ ਲੋੜਵੰਦ ਮਰੀਜਾਂ ਲਈ ਕੇਵਲ 50 ਰੁਪਏ ਵਿੱਚ ਕੀਤੇ ਜਾਂਦੇ ਹਨ। ਹਜ਼ਾਰਾਂ ਜ਼ਰੂਰਤਮੰਦ ਹਰ ਮਹੀਨੇ ਇਸ ਸੇਵਾ ਦਾ ਲਾਭ ਲੈ ਰਹੇ ਹਨ। ਆਪ ਸਭ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਇਸ ਸੇਵਾ ਲਈ ਦਸਵੰਧ ਦੇ ਕੇ ਆਪਣੀ ਕਿਰਤ ਕਮਾਈ ਨੂੰ ਸਫਲਾ ਬਣਾਓ।
4• ਗੁਰਦੁਆਰਾ ਬੰਗਲਾ ਸਾਹਿਬ ਅਤੇ ਦਿੱਲੀ ਦੇ ਹੋਰ ਇਲਾਕਿਆਂ ਵਿਚ ਬਾਲਾ ਪ੍ਰੀਤਮ ਦਵਾਖਾਨੇ ਖੋਲ੍ਹੇ ਗਏ ਹਨ ਜਿੱਥੇ ਲੋੜਵੰਦਾਂ ਨੂੰ ਬਾਜ਼ਾਰ ਨਾਲੋਂ ਵਧੀਆ ਅਤੇ ਸਸਤੀਆ ਦਵਾਈਆਂ ਉਪਲੱਬਧ ਕਰਾਈਆ ਜਾਂਦੀਆਂ ਹਨ।
5• 1984 ਸਿੱਖ ਕਤਲੇਆਮ ਦੀਆਂ ਵਿਧਵਾ ਸਿੱਖ ਬੀਬੀਆਂ ਨੂੰ ਹਰ ਮਹੀਨੇ ਪੈਨਸ਼ਨ ਅਤੇ ਰਾਸ਼ਨ ਦਿੱਤਾ ਜਾਂਦਾ ਹੈ।
6• ਕਰੋਨਾ ਮਹਾਂਮਾਰੀ ਦੌਰਾਨ ਮਾਤਾ ਪਿਤਾ ਗਵਾ ਚੁਕੇ ਸਿੱਖ ਬੱਚਿਆਂ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਲਜਾਂ ਵਿੱਚ ਮੁਫ਼ਤ ਪੜ੍ਹਾਈ ਕਾਰਵਾਈ ਜਾ ਰਹੀ ਹੈ।
7• ਗ੍ਰੰਥੀ ਸਿੰਘਾਂ, ਰਾਗੀ ਸਿੰਘਾਂ, ਪ੍ਰਚਾਰਕਾਂ ਦੇ ਬੱਚਿਆਂ ਦੀਆਂ ਸਕੂਲ ਦੀਆਂ ਫੀਸਾਂ ਮਾਫ਼ ਕੀਤੀਆਂ ਜਾਂਦੀਆਂ ਹਨ।
8• ਅਫ਼ਗ਼ਾਨ ਤੋਂ ਭਾਰਤ ਆਏ ਸਿੱਖਾਂ ਦੀ ਹਰ ਪੱਖੋਂ ਮਦਦ ਕੀਤੀ ਜਾਂਦੀ ਹੈ।
9• ਲੋੜਵੰਦਾਂ ਲਈ ਹਰ ਮਹੀਨੇ ਰਾਸ਼ਨ ਦੀ ਸੇਵਾ ਚੱਲ ਰਹੀ ਹੈ।
ਸਮੂੰਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਚਰਨਾਂ ਵਿਚ ਸਨਿਮਰ ਬੇਨਤੀ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਵਿਚ ਵੱਧ ਤੋਂ ਵੱਧ ਯੋਗਦਾਨ ਪਾ ਕੇ ਆਪਣੀ ਦਸਾਂ ਨਹੁੰਆਂ ਦੀ ਕਿਰਤ ਕਮਾਈ ਨੂੰ ਸਫਲੀ ਬਣਾਓ ਜੀ।
 
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦੀ ਮਿਹਰ ਸਦਕਾ ਅਤੇ ਆਪ ਸਾਰੀ ਸਾਧ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਜਲਦ ਗੁਰਦੁਆਰਾ ਬਾਲਾ ਸਾਹਿਬ ਵਿਖੇ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਸੈਂਟਰ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਮੈਡੀਕਲ ਸੈਂਟਰ ਦਵਾਰਾ ਜ਼ਰੂਰਤਮੰਦ ਮਰੀਜਾਂ ਨੂੰ ਵਧੀਆ ਅਤੇ ਸਸਤੀਆਂ ਮੈਡੀਕਲ ਸੇਵਾਵਾਂ ਦੇਣ ਦੇ ਨਾਲ ਨਾਲ ਮੈਡੀਕਲ ਸਾਇੰਸ ਵਿੱਚ ਰੂਚੀ ਰੱਖਣ ਵਾਲੇ ਸਿੱਖ ਵਿਦਿਆਰਥੀਆਂ ਨੂੰ ਮੈਡੀਕਲ ਫੀਲਡ ਵਿੱਚ ਆਪਣਾ ਕੈਰੀਅਰ ਬਣਾਉਣ ਲਈ ਸਹਿਯੋਗ ਕੀਤਾ ਜਾਵੇਗਾ।
ਇਹਨਾਂ ਵਡਮੁੱਲੀਆਂ ਸੇਵਾਵਾਂ ਨੂੰ ਜਲਦ ਸ਼ੁਰੂ ਕਰਨ ਹਿਤ ਆਪ ਸਭ ਸੰਗਤਾਂ ਦੇ ਵਡਮੁੱਲੇ ਸਹਿਯੋਗ ਦੀ ਲੋੜ ਹੈ। ਆਪ ਜੀ ਵੱਧ ਚੜ੍ਹ ਕੇ ਦਸਵੰਧ ਰਾਹੀਂ ਇਹਨਾਂ ਸੇਵਾਵਾਂ ਵਿਚ ਯੋਗਦਾਨ ਪਾਓ ਜੀ।

Contact Us

Delhi Sikh Gurdwara Management Committee
Guru Gobind Singh Bhawan, Gurdwara Rakab Ganj Sahib,
New Delhi-110001

Phone No:

011- 23712580-81-82
011-23737328-29

Fax No:

011-23317511

Email:

info@dsgmc.in

Photo Gallery


View Our Gallery

Follow Us: